ਸ਼ਿਮਲਾ, 30 ਜੁਲਾਈ

ਖਾਲਿਸਤਾਨ ਪੱਖੀ ਸਮੂਹ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਨੇ ਕਥਿਤ ਤੌਰ ‘ਤੇ ਧਮਕੀ ਦਿੱਤੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਰਾਜ ਵਿੱਚ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਧਮਕੀ ਅੱਜ ਸਵੇਰੇ 10:54 ਵਜੇ ਸ਼ਿਮਲਾ ਦੇ ਪੱਤਰਕਾਰਾਂ ਨੂੰ ਪਹਿਲਾਂ ਤੋਂ ਰਿਕਾਰਡ ਕੀਤੀ ਫੋਨ ਕਾਲ ਰਾਹੀਂ ਮਿਲੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੁਰਪਤਵੰਤ ਸਿੰਘ ਪੰਨੂ ਵਜੋਂ ਦੱਸੀ ਅਤੇ ਕਿਹਾ ਕਿ ਉਹ ਐੱਸਐੱਫਜੇ ਸੰਗਠਨ ਦਾ ਵਕੀਲ (ਜਨਰਲ ਸਲਾਹਕਾਰ) ਹੈ। ਉਸ ਨੇ, ‘ਅਸੀਂ ਜੈ ਰਾਮ ਠਾਕੁਰ ਨੂੰ ਤਿਰੰਗਾ ਲਹਿਰਾਉਣ ਨਹੀਂ ਦੇਵਾਂਗੇ।’ ਉਨ੍ਹਾਂ ਨੇ ਅੰਗਰੇਜ਼ੀ ਵਿਚ ਕਿਹਾ, “ਹਿਮਾਚਲ ਪ੍ਰਦੇਸ਼ ਪੰਜਾਬ ਦਾ ਹਿੱਸਾ ਸੀ ਅਤੇ ਅਸੀਂ ਪੰਜਾਬ ਵਿਚ ਰਾਇਸ਼ੁਮਾਰੀ ਦੀ ਮੰਗ ਕਰਦੇ ਹਾਂ। ਪੰਜਾਬ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਅਸੀਂ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਖੇਤਰਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਵਾਂਗੇ ਜੋ ਪੰਜਾਬ ਦਾ ਹਿੱਸਾ ਸਨ। ” ਪੰਨੂ ਨੇ ਕਿਸਾਨਾਂ ਅਤੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਜੈ ਰਾਮ ਠਾਕੁਰ ਨੂੰ ਤਿਰੰਗਾ ਲਹਿਰਾਉਣ ਦੀ ਆਗਿਆ ਨਾ ਦੇਣ ਲਈ ਕਿਹਾ। ਹਿਮਾਚਲ ਪ੍ਰਦੇਸ਼ ਦੇ ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੀ ਅਜਿਹੀਆਂ ਫ਼ੋਨ ਕਾਲਾਂ ਆਈਆਂ ਹਨ।

News Source link