ਨਵੀਂ ਦਿੱਲੀ, 11 ਅਗਸਤ

ਇਥੋਂ ਦੀ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ (ਆਪ) ਦੇ 9 ਹੋਰ ਵਿਧਾਇਕਾਂ ‘ਤੇ 2018 ਵਿੱਚ ਤੱਤਕਾਲੀ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਝਗੜੇ ਦੇ ਮਾਮਲੇ ਵਿਚ ਦੋਸ਼ ਮੁਕਤ ਕਰ ਦਿੱਤਾ ਹੈ। ਹਾਲਾਂਕਿ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸਚਿਨ ਗੁਪਤਾ ਨੇ ਇਸ ਮਾਮਲੇ ਵਿੱਚ ‘ਆਪ’ ਦੇ ਦੋ ਵਿਧਾਇਕਾਂ ਅਮਾਨਤੁੱਲ੍ਹਾ ਖ਼ਾਨ ਅਤੇ ਪ੍ਰਕਾਸ਼ ਜਰਵਾਲ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਆਦੇਸ਼ ਦਿੱਤੇ ਹਨ। ਅਪਰਾਧਿਕ ਮਾਮਲਾ 19 ਫਰਵਰੀ, 2018 ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਦੌਰਾਨ ਸ੍ਰੀ ਪ੍ਰਕਾਸ਼ ‘ਤੇ ਹੋਏ ਕਥਿਤ ਹਮਲੇ ਨਾਲ ਸਬੰਧਤ ਹੈ ਅਤੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਤੋਂ ਇਲਾਵਾ ਇਸ ਮਾਮਲੇ ਵਿੱਚ ‘ਆਪ’ ਦੇ 11 ਵਿਧਾਇਕਾਂ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ।

News Source link