ਕਰਾਚੀ, 10 ਅਗਸਤ

ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਨਾਲ ਸਬੰਧਤ ਪੰਜ ਅਤਿਵਾਦੀਆਂ ਨੂੰ ਮਾਰ ਮੁਕਾਇਆ। ਇਹ ਅਤਿਵਾਦੀ ਦੇਸ਼ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ। ਅਤਿਵਾਦ ਰੋਕੂ ਵਿਭਾਗ (ਸੀਟੀਡੀ) ਦੇ ਬੁਲਾਰੇ ਨੇ ਦੱਸਿਆ ਕਿ ਕੋਇਟਾ ਦੇ ਨਵੇਂ ਕਾਹਨ ਮੱਰੀ ਕੈਂਪ ਵਿੱਚ ਖ਼ੁਫ਼ੀਆ ਮੁਹਿੰਮ ਦੌਰਾਨ ਅਤਿਵਾਦੀਆਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ ਪਰ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਪੰਜ ਅਤਿਵਾਦੀ ਮਾਰੇ ਗਏ। ਦੋ-ਤਿੰਨ ਅਤਿਵਾਦੀ ਫ਼ਰਾਰ ਵੀ ਹੋ ਗਏ ਹਨ। ਮਾਰੇ ਗਏ ਅਤਿਵਾਦੀਆਂ ਵਿੱਚੋਂ ਦੋ ਦੀ ਸ਼ਨਾਖ਼ਤ ਖਾਨ ਮੁਹੰਮਦ ਤੇ ਜਮੀਲ ਅਹਿਮਦ ਵਜੋਂ ਹੋਈ ਹੈ। ਘਟਨਾ ਸਥਾਨ ਤੋਂ ਹਥਿਆਰ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। -ਪੀਟੀਆਈ

News Source link