ਚੰਡੀਗੜ੍ਹ, 12 ਅਗਸਤ

ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਕਲੇਸ਼ ਖ਼ਤਮ ਨਹੀਂ ਹੋ ਰਿਹਾ ਤੇ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਪਾਰਟੀ ਹਾਈ ਕਮਾਨ ਦੀ ਨੀਂਦ ਉੱਡ ਗਈ ਹੈ। ਇਸ ਕਾਰਨ ਪਾਰਟੀ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਗਲੇ ਹਫ਼ਤੇ ਚੰਡੀਗੜ੍ਹ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਅਤੇ ਪਾਰਟੀ ਦੀ ਸੂਬਾ ਇਕਾਈ ਨੂੰ ਮਿਲ ਕੇ ਕੰਮ ਕਰਨ ਦੀ ਸਲਾਹ ਦਿੱਤੀ ਸੀ। ਸ੍ਰੀਮਤੀ ਗਾਂਧੀ ਨੇ ਸ੍ਰੀ ਰਾਵਤ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਆਪੋ ਆਪਣੀਆਂ ਹੱਦਾਂ ਵਿੱਚ ਰਹਿ ਕੇ ਕੰਮ ਕਰਨ ਤੇ ਇਕ ਦੂਜੇ ਦਾ ਸਹਿਯੋਗ ਕਰਨ।

News Source link