ਨਵੀਂ ਦਿੱਲੀ, 12 ਅਗਸਤ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਮੁੱਖ ਵਿਗਿਆਨੀ ਡਾ. ਸੋਮਿਆ ਸਵਾਮੀਨਾਥਨ ਨਾਲ ਮੁਲਾਕਾਤ ਕੀਤੀ ਤੇ ਇਸ ਸੰਸਥਾ ਵੱਲੋਂ ਕੋਵੈਕਸੀਨ ਨੂੰ ਦਿੱਤੀ ਜਾਣ ਵਾਲੀ ਪ੍ਰਵਾਨਗੀ ਬਾਰੇ ਗੱਲਬਾਤ ਕੀਤੀ। ਕੋਵੈਕਸੀਨ ਕਰੋਨਾ ਰੋਕੂ ਟੀਕਾ ਹੈ ਜਿਸ ਨੂੰ ਭਾਰਤ ਬਾਇਓਟੈੱਕ ਨੇ ਵਿਕਸਤ ਕੀਤਾ ਹੈ। ਭਾਰਤ ਬਾਇਓਟੈੱਕ ਨੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਲੋੜੀਦੇ ਦਸਤਾਵੇਜ਼ 9 ਜੁਲਾਈ ਨੂੰ ਹੀ ਵਿਸ਼ਵ ਸਿਹਤ ਸੰਸਥਾ ਨੂੰ ਸੌਂਪ ਦਿੱਤੇ ਸਨ ਜਿਨ੍ਹਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਡਾ. ਸਵਾਮੀਨਾਥਨ ਨੇ ਭਾਰਤ ਵਿੱਚ ਕਰੋਨਾ ਨੂੰ ਕਾਬੂ ਹੇਠ ਕਰਨ ਲਈ ਸਰਕਾਰ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। -ਪੀਟੀਆਈ

News Source link