ਜੋਗਿੰਦਰ ਸਿੰਘ ਓਬਰਾਏ

ਖੰਨਾ, 12 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ 13 ਨੁਕਾਤੀ ਪ੍ਰੋਗਰਾਮ ਵਿਚ ਪੰਜਾਬ ਦੇ ਅਸਲੀ ਮੁੱਦਿਆਂ ਨੂੰ ਭੁੱਲਾ ਦਿੱਤਾ ਹੈ, ਜੇ ਉਸ ਨੇ ਪੰਜਾਬ ਦੇ ਮੁੱਦਿਆਂ ਨੂੰ ਹੀ ਛੱਡ ਦਿੱਤਾ ਤਾਂ ਫ਼ਿਰ ਉਹ ਪੁਰਾਣਾ ਅਕਾਲੀ ਦਲ ਕਿਵੇਂ ਰਹਿ ਗਿਆ। ਇਹ ਗੱਲ ਅੱਜ ਇਥੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਹੀ। ਉਨ੍ਹਾਂ ਦੁਨੀਆਂ ਭਰ ਵਿਚ ਸ਼ਾਨਦਾਰ ਮੁਜ਼ਾਹਰਾ ਕਰਕੇ ਅਨੇਕਾਂ ਮੈਡਲ ਪ੍ਰਾਪਤ ਕਰਨ ਵਾਲੇ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੂੰ ਸਰਕਾਰ ਵੱਲੋਂ ਨੌਕਰੀ ਨਾ ਦੇਣ ‘ਤੇ ਕੈਪਟਨ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਹੁਣ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ ਜਿਨ੍ਹਾਂ ਨੂੰ ਖਿਡਾਰੀ ਹੋਣ ਨਾਤੇ ਇਨ੍ਹਾਂ ਖਿਡਾਰੀਆਂ ਦੀ ਸਾਰ ਲੈਣੀ ਚਾਹੀਦੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ 117 ਸੀਟਾਂ ‘ਤੇ ਚੋਣ ਲੜੇਗੀ ਅਤੇ ਲੋਕਾਂ ਨਾਲ ਝੂਠੇ ਵਾਅਦੇ ਨਹੀਂ ਕੀਤੇ ਜਾਣਗੇ। ਇਸ ਮੌਕੇ ਬੀਬੀ ਰਵਿੰਦਰ ਕੌਰ, ਇੰਦਰਜੀਤ ਕੌਰ, ਬੇਅੰਤ ਸਿੰਘ, ਅਮਰਿੰਦਰ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਲਖਵੀਰ ਸਿੰਘ, ਕਮਲਜੀਤ ਸਿੰਘ, ਤਰੁਣ ਸ਼ਰਮਾ ਤੇ ਸੁਨੀਲ ਗੁਪਤਾ ਹਾਜ਼ਰ ਸਨ।

News Source link