ਕਾਬੁਲ, 13 ਅਗਸਤ

ਤਾਲਿਬਾਨ ਨੇ ਅਫ਼ਗ਼ਾਨਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਕੰਧਾਰ ‘ਤੇ ਕਬਜ਼ਾ ਕਰ ਲਿਆ ਹੈ। ਇਹ ਕੰਧਾਰ ਸੂਬੇ ਦੀ ਰਾਜਧਾਨੀ ਹੈ। ਅਫ਼ਗ਼ਾਨਿਸਤਾਨ ਦੀਆਂ 34 ਸੂਬਾਈ ਰਾਜਧਾਨੀਆਂ ਵਿੱਚੋਂ ਇਹ 12ਵੀਂ ਹੈ, ਜਿਸ ਨੂੰ ਅਤਿਵਾਦੀਆਂ ਨੇ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ। ਇਸ ਤੋਂ ਇਲਾਵਾ ਹੇਲਮੰਦ ਸੂਬੇ ਦੀ ਰਾਜਧਾਨੀ ਲਸ਼ਕਰਗਾਹ ਤੇ ਉਰੂਜ਼ਗਾਨ ਸੂਬੇ ਦੀ ਰਾਜਧਾਨੀ ਤੇ ਵੀ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੰਧਾਰ ਨੂੰ ਵੀਰਵਾਰ ਰਾਤ ਨੂੰ ਤਾਲਿਬਾਨ ਨੇ ਕਬਜ਼ੇ ਵਿੱਚ ਕਰ ਲਿਆ ਅਤੇ ਸਰਕਾਰੀ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਕਿਸੇ ਤਰ੍ਹਾਂ ਹਵਾਈ ਮਾਰਗ ਰਾਹੀਂ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਇਸ ਤੋਂ ਪਹਿਲਾਂ ਤਾਲਿਬਾਨ ਨੇ ਦੇਸ਼ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਹੇਰਾਤ ‘ਤੇ ਕਬਜ਼ਾ ਕਰ ਲਿਆ ਸੀ। ਇਸ ਦੌਰਾਨ ਤਾਲਿਬਾਨ ਨੇ ਗ਼ੋਰ ਸੂਬੇ ਦੀ ਰਾਜਧਾਨੀ ਫਿਰੋਜ਼ ਕੋਹ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਅਫ਼ਗ਼ਾਨਿਸਤਾਨ ਦੇ ਵੱਡੇ ਸ਼ਹਿਰਾਂ ‘ਤੇ ਤਾਲਿਬਾਨ ਦੇ ਕਬਜ਼ੇ ਦੀ ਖੁਸ਼ੀ ‘ਚ ਪਾਕਿਸਤਾਨ ਦੇ ਕੋਇਟਾ ‘ਚ ਵੰਡੀ ਜਾ ਰਹੀ ਮਠਿਆਈ।

News Source link