ਨਵੀਂ ਦਿੱਲੀ, 16 ਅਗਸਤ

ਕਾਂਗਰਸ ਆਗੂ ਤੇ ਪਾਰਟੀ ਦੀ ਮਹਿਲਾ ਵਿੰਗ ਦੀ ਮੁਖੀ ਸੁਸ਼ਮਿਤਾ ਦੇਵ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਦੇਵ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀ ਆਗੂਆਂ ਦੀ ਹਾਜ਼ਰੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਸਾਬਕਾ ਸੰਸਦ ਮੈਂਬਰ ਦੇਵ, ਮੌਜੂਦਾ ਸਮੇਂ ਕਾਂਗਰਸ ਦੀ ਕੌਮੀ ਤਰਜਮਾਨ ਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਮੁਖੀ ਹੈ। ਦੇਵ ਨੇ ਕਾਂਗਰਸ ਪਾਰਟੀ ਛੱਡਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਕਾਂਗਰਸ ਪ੍ਰਧਾਨ ਨੂੰ ਲੰਘੇ ਦਿਨ ਭੇਜੇ ਪੱਤਰ ਵਿੱਚ ਦੇਵ ਨੇ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਲੋਕ ਸੇਵਾ ਦਾ ਇਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ। ਉਧਰ ਪਾਰਟੀ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਹ ਤੇ ਕੁਝ ਹੋਰ ਪਾਰਟੀ ਆਗੂ ਦੇਵ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਦਾ ਫੋਨ ਬੰਦ ਹੈ। -ਪੀਟੀਆਈ

News Source link