ਆਤਿਸ਼ ਗੁਪਤਾ

ਚੰਡੀਗੜ੍ਹ, 17 ਅਗਸਤ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਯੂਟੀ ਪ੍ਰਸ਼ਾਸਨ ਨੇ ਪਾਬੰਦੀਆਂ ਦੀ ਨਰਮ ਕਰ ਦਿੱਤੀਆਂ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਕਰੋਨਾ ਪ੍ਰਬੰਧਾਂ ਦੀ ਹੋਈ ਸਮੀਖਿਆ ਬੈਠਕ ਦੌਰਾਨ ਸ਼ਹਿਰ ਵਿੱਚੋਂ ਰਾਤ ਦਾ ਕਰਫਿਊ ਹਟਾ ਦਿੱਤਾ ਹੈ ਗਿਆ ਹੈ। ਪਹਿਲਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲੱਗਦਾ ਸੀ। ਹੋਟਲ, ਬਾਰ ਅਤੇ ਰੈਸਟੋਰੈਂਟਾਂ ਨੂੰ ਰਾਤ 12 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ, ਜੋ ਕਿ ਪਹਿਲਾਂ ਰਾਤ 10.30 ਵਜੇ ਖੋਲ੍ਹੇ ਜਾਂਦੇ ਸਨ।

News Source link