ਪੱਤਰ ਪ੍ਰੇਰਕ

ਮਹਿਲ ਕਲਾਂ, 16 ਅਗਸਤ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਵਿੱਚ ਸਰਗਰਮ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਸਹਾਇਕ ਖਜ਼ਾਨਚੀ ਨਿਰਮਲ ਸਿੰਘ ਸੋਹੀ ਵਾਸੀ ਹਮੀਦੀ ਦੀ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ। ਉਹ ਕੈਂਸਰ ਤੋਂ ਪੀੜਤ ਹੋਣ ਦੇ ਬਾਵਜੂਦ ਟਿਕਰੀ ਮੋਰਚੇ ‘ਚ ਸ਼ਾਮਲ ਸੀ ਅਤੇ ਕੁੱਝ ਦਿਨ ਪਹਿਲਾਂ ਹੀ ਬਿਮਾਰ ਹੋਣ ਮਗਰੋਂ ਪਿੰਡ ਪਰਤਿਆ ਸੀ। ਲੰਘੇ ਦਿਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿੱਚ ਉਸ ਦਾ ਦੇਹਾਂਤ ਹੋ ਗਿਆ। ਬੀਕੇਯੂ (ਡਕੌਂਦਾ) ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ। ਜਦੋਂ ਤੱਕ ਪ੍ਰਸ਼ਾਸਨ ਮੰਗਾਂ ਨਹੀਂ ਮੰਨਦਾ, ਉਦੋਂ ਤੱਕ ਸ਼ਹੀਦ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

News Source link