ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਨਿਲ ਦੇਸ਼ਮੁਖ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕਾਲੇ ਧਨ ਨੂੰ ਸਫੈਦ ਕਰਨ ਸਬੰਧੀ ਕੇਸ ‘ਚ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਸੁਰੱਖਿਆ ਮੰਗੀ ਸੀ। ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਦੇਸ਼ਮੁਖ ਕਾਨੂੰਨ ਅਨੁਸਾਰ ਮਿਲਣ ਵਾਲੇ ਸਾਰੇ ਪ੍ਰਬੰਧਾਂ ਦਾ ਲਾਹਾ ਲੈ ਸਕਦੇ ਹਨ। ਬੈਂਚ ਨੇ ਕਿਹਾ ਕਿ ਉਹ ਦੇਸ਼ਮੁਖ ਨੂੰ ਕੋਈ ਵੀ ਅੰਤਰਿਮ ਰਾਹਤ ਨਹੀਂ ਦੇ ਰਹੇ। ਬੈਂਚ ‘ਚ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਜਸਟਿਸ ਵੀ ਰਾਮਾਸੁਬਰਮਨੀਅਨ ਵੀ ਸ਼ਾਮਲ ਸਨ। -ਪੀਟੀਆਈ

News Source link