ਨਵੀਂ ਦਿੱਲੀ, 18 ਅਗਸਤ

ਦੇਸ਼ ਦੇ ਉੱਤਰੀ ਹਿੱਸੇ ਵਿੱਚ ਦੱਖਣਪੱਛਮੀ ਮੌਨਸੂਨ 19 ਅਗਸਤ ਤੋਂ ਮੁੜ ਸੁਰਜੀਤ ਹੋ ਰਹੀ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 20 ਤੇ 21 ਅਗਸਤ ਨੂੰ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ 19 ਅਗਸਤ ਤੋਂ 21 ਅਗਸਤ ਤੱਕ ਕਈ ਥਾਈਂ ਭਰਵਾਂ ਮੀਂਹ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਮੌਨਸੂਨ ਸੀਜ਼ਨ ਵਿੱਚ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ 15 ਦਿਨਾਂ ਤੋਂ ਬਹੁਤ ਘੱਟ ਮੀਂਹ ਪੈ ਰਿਹਾ ਹੈ ਤੇ ਕਈ ਥਾਈਂ ਮੀਂਹ ਪੈ ਹੀ ਨਹੀਂ ਰਿਹਾ। -ਏਜੰਸੀ

News Source link