ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 18 ਅਗਸਤ

ਨੇੜਲੇ ਪਿੰਡ ਬਲਿਆਲ ਦਾ ਮਜ਼ਦੂਰ ਅੰਤ ਸਿੰਘ ਸਿੰਘੂ ਬਾਰਡਰ ‘ਤੇ ਕਿਸਾਨ ਮੋਰਚੇ ਦੌਰਾਨ ਹਾਦਸੇ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਦੀ ਅਗਵਾਈ ਹੇਠ ਵਫਦ ਨੇ ਐੱਸਡੀਐੱਮ ਭਵਾਨੀਗੜ੍ਹ ਨੂੰ ਮੰਗ ਪੱਤਰ ਦਿੱਤਾ ਜਿਸ ਵਿੱਚ ਦੱਸਿਆ ਗਿਆ ਕਿ ਅੰਤ ਸਿੰਘ ਦਿੱਲੀ ਮੋਰਚੇ ਵਿੱਚ 4 ਮਹੀਨੇ ਸ਼ਾਮਲ ਰਿਹਾ ਤੇ ਹਾਦਸੇ ਵਿੱਚ ਜ਼ਖ਼ਮੀ ਹੋ ਗਿਆ ਸੀ। ਇਲਾਜ ਦੌਰਾਨ ਦੋ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ। ਵਫਦ ਨੇ ਮੰਗ ਕੀਤੀ ਕਿ ਅੰਤ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ ਤੇ ਕਰਜ਼ਾ ਮੁਆਫ ਕੀਤਾ ਜਾਵੇ।

News Source link