ਕਾਬੁਲ: ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਤਾਲਿਬਾਨ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਚੱਲੀ ਗੋਲੀ ਵਿੱਚ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਦਰਜਨ ਤੋਂ ਵਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜਲਾਲਾਬਾਦ ਸ਼ਹਿਰ ਦੇ ਬਾਸ਼ਿੰਦਿਆਂ ਨੇ ਮੁਲਕ ਦੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅੱਜ ਚੁਰਾਹੇ ‘ਤੇ ਤਾਲਿਬਾਨ ਦਾ ਝੰਡਾ ਉਤਾਰ ਕੇ ਅਫ਼ਗ਼ਾਨਿਸਤਾਨ ਦਾ ਕੌਮੀ ਝੰਡਾ ਝੁਲਾਉਣ ਦੀ ਕੋਸ਼ਿਸ਼ ਕੀਤੀ ਤਾਂ ਤਾਲਿਬਾਨੀ ਲੜਾਕਿਆਂ ਨੇ ਪਹਿਲਾਂ ਹਵਾ ਵਿੱਚ ਗੋਲੀਆਂ ਚਲਾਈਆਂ ਤੇ ਮਗਰੋਂ ਹਜੂਮ ਨੂੰ ਖਿੰਡਾਉਣ ਲਈ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਭੜਕੀ ਹਿੰਸਾ ਮੌਕੇ ਤਿੰਨ ਵਿਅਕਤੀ ਮਾਰੇ ਗਏ ਤੇ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ।

News Source link