ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਅਗਸਤ

ਉਪ ਰਾਜਪਾਲ ਅਨਿਲ ਬੈਜਲ ਨੇ ਦਿੱਲੀ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੀ ਜਾਂਚ ਸਬੰਧੀ ਪੈਨਲ ਬਣਾਉਣ ਦੀ ਬੇਨਤੀ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਸੋਦੀਆ, ਜੋ ਕੌਮੀ ਰਾਜਧਾਨੀ ਵਿੱਚ ਕੋਵਿਡ ਮੈਨੇਜਮੈਂਟ ਦੇ ਨੋਡਲ ਮੰਤਰੀ ਵੀ ਹਨ, ਨੇ ਕਿਹਾ ਕਿ ਇਸ ਗੱਲ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ ਕਿ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ (ਅਪਰੈਲ-ਮਈ) ਦੌਰਾਨ ਦਿੱਲੀ ਨੂੰ ਆਕਸੀਜਨ ਦੀ ਕਿੱਲਤ ਨਾਲ ਜੂਝਣਾ ਪਿਆ ਸੀ ਅਤੇ ਕਈ ਲੋਕਾਂ ਦੀ ਆਕਸੀਜਨ ਨਾ ਮਿਲਣ ਕਾਰਨ ਮੌਤ ਹੋ ਗਈ ਸੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਮੈਡੀਕਲ ਮਾਹਿਰਾਂ ਦੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਦਿੱਲੀ ਵਿੱਚ ਕੋਰਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਿੱਲਤ ਕਾਰਨ ਹੋਈਆਂ ਮੌਤਾਂ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਸੀ, ਪਰ ਉਪ ਰਾਜਪਾਲ ਨੇ ਇਸ ਕਮੇਟੀ ਨੂੰ ਰੱਦ ਕਰ ਦਿੱਤਾ।

News Source link