ਸਰਬਜੀਤ ਸਿੰਘ ਭੰਗੂ

ਪਟਿਆਲਾ, 20 ਅਗਸਤ

ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ‘ਤੇ ਭਰਤੀ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਅੱਜ ਇਥੇ ਧਰਨਾ ਦਿੱਤਾ ਤੇ ਸਰਕਾਰ ਦੀ ਅਣਦੇਖੀ ਦੇ ਰੋਸ ਵਜੋਂ ਪਟਵਾਰੀਆਂ ਵੱਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਕਾਰਨ ਕੁਝ ਮਹੀਨਿਆਂ ਤੋਂ ਸੂਬੇ ਦੇ 8200 ਪਿੰਡ ਬਿਨਾਂ ਪਟਵਾਰੀਆਂ ਤੋਂ ਚੱਲ ਰਹੇ ਹਨ। ਅੱਜ ਇੱਥੇ ਮਿਨੀ ਸਕੱਤਰੇਤ ਵਿੱਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਪਟਵਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਅਜੇ ਵੀ ਆਪਣਾ ਰਵੱਈਆ ਨਾ ਬਦਲਿਆ ਤਾਂ ਉਹ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਣਗੇ।

News Source link