ਨਵੀਂ ਦਿੱਲੀ, 20 ਅਗਸਤ

ਫੇਸਬੁੱਕ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਵਿਵਾਦਿਤ ਪੋਸਟ ਨੂੰ ਹਟਾ ਦਿੱਤਾ ਹੈ। ਰਾਹੁਲ ਗਾਂਧੀ ਕਥਿਤ ਜਬਰ-ਜਨਾਹ ਮਗਰੋਂ ਮਾਰੀ ਗਈ 9 ਸਾਲ ਦੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਸਨ ਅਤੇ ਉਸ ਸਬੰਧੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ। ਇਸ ਪੋਸਟ ਵਿੱਚ ਬੱਚੀ ਦੇ ਪਰਿਵਾਰਕ ਮੈਂਬਰ ਨਜ਼ਰ ਆ ਰਹੇ ਸਨ। ਫੇਸਬੁੱਕ ਨੇ ਕਿਹਾ ਕਿ ਇਹ ਪੋਸਟ ਉਨ੍ਹਾਂ ਦੀ ਨੀਤੀ ਦੀ ਉਲੰਘਣਾ ਹੈ। ਇਸ ਤੋਂ ਪਹਿਲਾਂ ਟਵਿੱਟਰ ਨੇ ਰਾਹੁਲ ਦੇ ਅਕਾਊਂਟ ਨੂੰ ਬੰਦ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਫੇਸਬੁੱਕ ਨੇ ਰਾਹੁਲ ਗਾਂਧੀ ਅਤੇ ਬਾਲ ਹੱਕਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਤੋਂ ਪੋਸਟ ਅਤੇ ਵੀਡੀਓ ਹਟਾਉਣ ਸਬੰਧੀ ਜਾਣਕਾਰੀ ਦੇ ਦਿੱਤੀ ਸੀ। ਪਿਛਲੇ ਹਫ਼ਤੇ ਬਾਲ ਹੱਕਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ ਨੇ ਫੇਸਬੁੱਕ ਨੂੰ ਰਾਹੁਲ ਗਾਂਧੀ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਇੰਸਟਾਗ੍ਰਾਮ ਤੋਂ ਵਿਵਾਦਤ ਵੀਡੀਓ ਹਟਾਉਣ ਦੀ ਵੀ ਮੰਗ ਕੀਤੀ ਸੀ।

News Source link