ਨਵੀਂ ਦਿੱਲੀ, 23 ਅਗਸਤ

ਅਫ਼ਗ਼ਾਨਿਸਤਾਨ ਵਿੱਚ ਨਿੱਤ ਵਧਦੇ ਤਣਾਅ ਦਰਮਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ 46 ਅਫ਼ਗ਼ਾਨ ਹਿੰਦੂ ਤੇ ਸਿੱਖ ਅਤੇ ਕਈ ਭਾਰਤੀ ਪਾਸਪੋਰਟ ਧਾਰਕਾਂ ਦੇ ਸੋਮਵਾਰ ਰਾਤ ਨੂੰ ਭਾਰਤ ਪੁੱਜਣ ਦੀ ਉਮੀਦ ਹੈ। ਸੂਤਰਾਂ ਨੇ ਕਿਹਾ ਕਿ ਕਾਬੁਲ ਵਿੱਚ ਫਸੇ ਭਾਰਤੀ ਨਾਗਰਿਕ ਤੇ 46 ਅਫ਼ਗਾਨ ਹਿੰਦੂ ਤੇ ਸਿੱਖ ਗੁਰੂ ਗ੍ਰੰਥ ਸਾਹਿਬ ਨਾਲ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ‘ਤੇ ਮੌਜੂਦ ਹਨ ਤੇ ਇਨ੍ਹਾਂ ਸਾਰਿਆਂ ਨੂੰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਲਿਆਂਦਾ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਕਾਬੁਲ ਵਿੱਚ ਫਸੇ ਘਟਗਿਣਤੀਆਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਅਫ਼ਗ਼ਾਨ ਹਿੰਦੂ-ਸਿੱਖਾਂ ਦੀ ਮਦਦ ਕਰਨ ਲਈ ਭਾਰਤ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪੀਟੀਆਈ

News Source link