ਸ੍ਰੀਨਗਰ, 23 ਅਗਸਤ

ਹੁਰੀਅਤ ਕਾਨਫਰੰਸ ਨੇ ਪਾਕਿਸਤਾਨ ਦੇ ਮੈਡੀਕਲ ਕਾਲਜਾਂ ਵਿੱਚ ਦਾਖਲੇ ‘ਵੇਚਣ’ ਦੇ ਗੋਰਖਧੰਦੇ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਮੀਰਵਾਇਜ਼ ਉਮਰ ਫਾਰੂਕ ਦੀ ਅਗਵਾਈ ਵਾਲੇ ਹੁਰੀਅਤ ਨੇ ਇਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦਾ ਕੋਈ ਵੀ ਆਗੂ ਇਸ ਵਿੱਚ ਸ਼ਾਮਲ ਨਹੀਂ ਹੈ। ਕਾਬਿਲੇਗੌਰ ਹੈ ਕਿ ਹੁਰੀਅਤ ‘ਤੇ ਦੋਸ਼ ਲਾਏ ਜਾ ਰਹੇ ਹਨ ਕਿ ਕਥਿਤ ਦਾਖਲਿਆਂ ਦੀ ਵਿਕਰੀ ਨਾਲ ਕੀਤੀ ਜਾਂਦੀ ਕਮਾਈ ਨੂੰ ਕਸ਼ਮੀਰ ਵਿੱਚ ਦਹਿਸ਼ਤੀ ਕਾਰਵਾਈਆਂ ਨੂੰ ਹਵਾ ਦੇਣ ਲਈ ਵਰਤਿਆ ਜਾਂਦਾ ਹੈ। ਉਧਰ ਇਹ ਵੀ ਚਰਚਾ ਹੈ ਕਿ ਹੁਰੀਅਤ ਦੇ ਦੋਵਾਂ ਧੜਿਆਂ ‘ਤੇ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਪੀਟੀਆਈ

News Source link