ਨਵੀਂ ਦਿੱਲੀ, 23 ਅਗਸਤ

ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕਰੋਨਾਵਾਇਰਸ ਦੀ ਲਾਗ ਦੇ 25072 ਨਵੇਂ ਕੇਸ ਸਾਹਮਣੇ ਆਏ ਹਨ, ਜੋ ਪਿਛਲੇ 160 ਦਿਨਾਂ ਦੌਰਾਨ ਸਭ ਤੋਂ ਹੇਠਲਾ ਅੰਕੜਾ ਹੈ। ਇਸ ਦੌਰਾਨ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 3,33,924 ਰਹਿ ਗਈ ਹੈ, ਜੋ ਕੁੱਲ ਕੇਸਾਂ ਦਾ 1.03 ਫੀਸਦ ਹੈ ਤੇ ਮਾਰਚ 2020 ਤੋਂ ਬਾਅਦ ਸਭ ਤੋਂ ਹੇਠਲਾ ਪੱਧਰ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ 25,072 ਨਵੇਂ ਕੇਸਾਂ ਨਾਲ ਕੋਵਿਡ-19 ਲਾਗ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 3,24,49,306 ਹੋ ਗਈ ਹੈ ਜਦਕਿ ਇਸੇ ਅਰਸੇ ਦੌਰਾਨ 389 ਹੋਰ ਮੌਤਾਂ ਨਾਲ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,34,756 ਦੇ ਅੰਕੜੇ ਨੂੰ ਅੱਪੜ ਗਈ ਹੈ। ਇਸੇ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਕੋਵਿਡ-19 ਟੀਕਾਕਰਨ ਟਰਾਇਲ ‘ਚ ਹਿੱਸਾ ਲੈਣ ਵਾਲਿਆਂ ਨੂੰ ਕੋਵਿਨ ਪੋਰਟਲ ਰਾਹੀਂ ਡਿਜੀਟਲ ਸਰਟੀਫਿਕੇਟ ਜਾਰੀ ਕੀਤੇ ਜਾਣਗੇ। -ਪੀਟੀਆਈ

ਪੰਜਾਬ ਤੇ ਹਰਿਆਣਾ ‘ਚ ਕਰੋਨਾ ਕਾਰਨ ਦੋ ਮੌਤਾਂ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾਵਾਇਰਸ ਕਾਰਨ ਪੰਜਾਬ ਤੇ ਹਰਿਆਣਾ ‘ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਨਾਲ ਪੰਜਾਬ ਵਿੱਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16353 ਅਤੇ ਹਰਿਆਣਾ ਵਿੱਚ 9668 ‘ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 27 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 92 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 421 ਸਰਗਰਮ ਕੇਸ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ‘ਚ ਕਰੋਨਾ ਕਾਰਨ ਇਕ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 22 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 668 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਚਰਖੀ ਦਾਦਰੀ ‘ਚ ਇਕ ਜਣੇ ਦੀ ਮੌਤ ਹੋ ਗਈ ਹੈ।

News Source link