ਮੈਸੂਰ, 25 ਅਗਸਤ

ਇਥੋਂ ਦੇ ਪ੍ਰਾਈਵੇਟ ਮੈਡੀਕਲ ਕਾਲਜ ਦੀ ਵਿਦਿਆਰਥਣ ਨਾਲ ਸ਼ਹਿਰ ਦੇ ਬਾਹਰਲੇ ਇਲਾਕੇ ਲਲਿਤਅਦਰੀਪੁਰਾ ਵਿੱਚ ਕੁਝ ਵਿਅਕਤੀਆਂ ਵੱਲੋਂ ਸਮੂਹਿਕ ਜਬਰ-ਜਨਾਹ ਕੀਤਾ ਗਿਆ ਹੈ। ਇਹ ਵਿਦਿਆਰਥਣ ਆਪਣੀ ਸਾਥਣ ਨਾਲ ਸਕੂਟਰ ‘ਤੇ ਬੈਠ ਕੇ ਚਾਮੁੰਡੀ ਹਿੱਲਜ਼ ਵੱਲ ਜਾ ਰਹੀ ਸੀ ਤੇ ਰਸਤੇ ਵਿੱਚ ਇਨ੍ਹਾਂ ਦੋਹਾਂ ਨੂੰ ਕੁਝ ਵਿਅਕਤੀਆਂ ਨੇ ਰੋਕ ਲਿਆ ਤੇ ਪੈਸਿਆਂ ਦੀ ਮੰਗ ਕੀਤੀ। ਜਦੋਂ ਉਨ੍ਹਾਂ ਦੇ ਹੱਥ ਕੁਝ ਨਾ ਲੱਗਾ ਤਾਂ ਮੁਲਜ਼ਮਾਂ ਨੇ ਵਿਦਿਆਰਥਣ ‘ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਘੜੀਸ ਕੇ ਲੈ ਗਏ ਤੇ ਸਮੂਹਿਕ ਜਬਰ-ਜਨਾਹ ਕੀਤਾ। ਪੀੜਤ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸੇ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਬਾਸਵਾਰਾਜ ਬੋਮਈ ਨੇ ਸੂਬੇ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਹੁਕਮ ਦਿੱਤੇ ਹਨ ਕਿ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਨੂੰ ਚਾਰ ਜਣਿਆਂ ਨੇ ਅੰਜਾਮ ਦਿੱਤਾ। -ਪੀਟੀਆਈ

News Source link