ਨਵੀਂ ਦਿੱਲੀ, 26 ਅਗਸਤ

ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਕਰੋਨਾ ਦੇ ਮਾਮਲੇ ਵਿੱਚ ਸਤੰਬਰ ਅਤੇ ਅਕਤੂਬਰ ਮਹੀਨੇ ਮਹੱਤਵਪੂਰਨ ਹੋਣਗੇ ਕਿਉਂਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਕਾਫੀ ਸਾਵਧਾਨੀ ਰੱਖਣ ਦੀ ਲੋੜ ਹੋਵੇਗੀ। ਸਰਕਾਰ ਨੇ ਚੇਤਾਵਨੀ ਦਿੱਤੀ ਕਿ ਤਿਉਹਾਰਾਂ ਨੂੰ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦਿਆਂ ਮਨਾਇਆ ਜਾਵੇ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦੇਸ਼ ਵਿੱਚ ਦੂਜੀ ਲਹਿਰ ਜਾਰੀ ਹੈ। ਆਈਸੀਐੱਮਆਰ ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਕਿਹਾ ਕਿ ਟੀਕਾ ਲਾਗ ਖ਼ਿਲਾਫ਼ ਲੜਨ ਦੀ ਤਾਕਤ ਪੈਦਾ ਕਰਦਾ ਹੈ ਨਾ ਕਿ ਕਰੋਨਾ ਨੂੰ ਰੋਕਦਾ ਹੈ। ਇਸ ਲਈ ਟੀਕਾਕਰਨ ਤੋਂ ਬਾਅਦ ਵੀ ਮਾਸਕ ਦੀ ਵਰਤੋਂ ਜਾਰੀ ਰੱਖਣਾ ਬਹੁਤ ਮਹੱਤਵਪੂਰਨ ਹੈ।

News Source link