ਦਰਸ਼ਨ ਸਿੰਘ ਸੋਢੀ

ਮੁਹਾਲੀ, 26 ਅਗਸਤ

ਸਿੱਖਿਆ ਵਿਭਾਗ ਪੰਜਾਬ ਨੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਰੱਦ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਫਸਰ-ਕਮ-ਭਰਤੀ ਸੈੱਲ ਦੇ ਇੰਚਾਰਜ ਜਰਨੈਲ ਸਿੰਘ ਕਾਲਕੇ ਨੇ ਕੀਤੀ ਹੈ। ਇਸ਼ਤਿਹਾਰ ਰੱਦ ਹੋਣ ਬਾਰੇ ਡਾਇਰੈਕਟਰ ਸਿੱਖਿਆ ਵਿਭਾਗ (ਅ) ਦੇ ਤਾਜ਼ਾ ਹੁਕਮਾਂ ਦਾ ਪੱਤਰ ਅੱਜ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ ਹੈ। ਸਿੱਖਿਆ ਭਵਨ ਦੇ ਪੱਕਾ ਧਰਨਾ ਲਗਾ ਕੇ ਬੈਠੇ ਕੱਚੇ ਅਧਿਆਪਕ ਇਸ ਪੱਤਰ ਨੂੰ ਆਪਣੇ ਸੰਘਰਸ਼ ਦੀ ਵੱਡੀ ਜਿੱਤ ਦੱਸ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਪੰਜਾਬ ਕੈਬਨਿਟ ਵਿੱਚੋਂ ਪਾਸ ਹੋਇਆਂ ਨਵੇਂ ਨਿਯਮਾਂ ਅਨੁਸਾਰ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਹੋਵੇਗਾ।

News Source link