ਪ੍ਰਭੂ ਦਿਆਲ

ਸਿਰਸਾ, 30 ਅਗਸਤ

ਕਰਨਾਲ ‘ਚ ਬੀਤੇ ਦਿਨੀਂ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਜਾਰੀ ਹਨ। ਇਸੇ ਲੜੀ ਵਿੱਚ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਧਰਨਾ ਲਾਇਆ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਜਿੱਥੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ, ਉਥੇ ਹੀ ਭਾਜਪਾ-ਜਜਪਾ ਸਰਕਾਰ ਦੀ ਤੁਲਨਾ ਤਾਲਿਬਾਨਾਂ ਨਾਲ ਕੀਤੀ। ਬੁਲਾਰਿਆਂ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਸਬ ਡਿਵੀਜ਼ਨਲ ਮੈਜਿਸਟਰੇਟ ਆਯੂਸ਼ ਸਿਨਹਾ ਨੂੰ ਤੁਰੰਤ ਬਰਖਾਸ਼ਤ ਕਰਕੇ ਉਸ ਖ਼ਿਲਾਫ਼ ਕਿਸਾਨਾਂ ‘ਤੇ ਕਾਤਲਾਨਾ ਹਮਲਾ ਕਰਵਾਉਣ ਦਾ ਪਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਰਨਾਲ ਦੇ ਐਸਡੀਐਮ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ।

ਕੈਪਸ਼ਨ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਮੁੱਖ ਗੇਟ ‘ਤੇ ਧਰਨਾ ਦਿੰਦੇ ਕਿਸਾਨ। ਫੋਟੋ ਪ੍ਰਭੂ

News Source link