ਨਿੱਜੀ ਪੱਤਰ ਪ੍ਰੇਰਕ

ਖਮਾਣੋਂ, 29 ਅਗਸਤ

ਐੱਸਵੀਐਮ ਸਕੂਲ ਖਮਾਣੋਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਕੀਤਾ ਗਿਆ। ਵਿਦਿਆਰਥੀਆਂ ਨੇ ਕ੍ਰਿਸ਼ਨ ਜੀ ਦੇ ਭਜਨ ਤੇ ਗੀਤ ਆਦਿ ਸੁਣਾਏ।

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਡਿਵਾਈਨ ਲਾਈਟ ਇੰਟਰਨੈਸ਼ਨ ਸਕੂਲ ਸਰਹਿੰਦ ਵਿਚ ਜਨਮ ਅਸ਼ਟਮੀ ਮਨਾਈ ਗਈ। ਇਸ ਵਿਚ ਛੋਟੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਬਣ ਕੇ ਸਮਾਗਮ ਦੀ ਰੌਣਕ ਵਧਾਈ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ, ਡਾਇਰੈਕਟਰ ਪ੍ਰੋ. ਅਸ਼ੋਕ ਸੂਦ ਅਤੇ ਵਾਈਸ ਪ੍ਰਿੰਸੀਪਲ ਨੀਰੂ ਧੀਰ ਨੇ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆ ਨੂੰ ਸਨਮਾਨਿਤ ਵੀ ਕੀਤਾ।

ਇਸੇ ਤਰ੍ਹਾਂ ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ। ਸਕੂਲ ਪ੍ਰਿੰਸੀਪਲ ਨੇਹਾ ਢੱਲ ਤੇ ਸਕੱਤਰ ਤੇਜਿੰਦਰ ਕੌਰ ਨੇ ਸਕੂਲ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

ਪੰਚਕੂਲਾ (ਪੱਤਰ ਪ੍ਰੇਰਕ): ਬ੍ਰਿਟਿਸ਼ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਕ੍ਰਿਸ਼ਨ, ਰਾਧਾ, ਬਲਰਾਮ, ਗੋਪੀ, ਨੰਦ ਲਾਲ, ਯਸ਼ੋਧਾ ਅਤੇ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨੂੰ ਸੰਗੀਤ ਦੇ ਜ਼ਰੀਏ ਪੇਸ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾਈਰੈਕਟਰ ਗੀਤਿਕਾ ਸੇਠੀ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਇਤਿਹਾਸ ਬਾਰੇ ਦੱਸਿਆ।

News Source link