ਨਵੀਂ ਦਿੱਲੀ, 3 ਸਤੰਬਰ

ਖੱਬੇ ਪੱਖੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ ਦਾ ਐਲਾਨ ਕੀਤਾ ਹੈ। ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐੱਮ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਫਾਰਵਰਡ ਬਲਾਕ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ (ਆਰਐੱਸਪੀ) ਵੱਲੋਂ ਵੀਰਵਾਰ ਨੂੰ ਜਾਰੀ ਸਾਂਝੇ ਬਿਆਨ ਵਿੱਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਬਿਆਨ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਕਿਸਾਨਾਂ ਦਾ ਸੰਘਰਸ਼ 10 ਮਹੀਨਿਆਂ ਤੋਂ ਚੱਲ ਰਿਹਾ ਹੈ। ਖੱਬੇ ਪੱਖੀ ਪਾਰਟੀਆਂ ਨੇ ਕਿਹਾ, ‘ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਤੋਂ ਮਨ੍ਹਾਂ ਕਰ ਰਹੀ ਹੈ। ਖੱਬੇ ਪੱਖੀ ਪਾਰਟੀਆਂ ਸਰਕਾਰ ਦੇ ਇਸ ਸਟੈਂਡ ਦੀ ਨਿੰਦਾ ਕਰਦੀਆਂ ਹਨ ਅਤੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰਦੀਆਂ ਹਨ। ਇਸ ਦੇ ਨਾਲ ਹੀ ਕੌਮੀ ਮੁੱਦਰੀਕਰਨ ਪਾਈਪਲਾਈਨ ਅਤੇ ਲੇਬਰ ਕੋਡ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬਿਆਨ ‘ਚ ਕਿਹਾ ਗਿਆ, ‘ਖੱਬੀਆਂ ਪਾਰਟੀਆਂ ਆਪਣੀਆਂ ਸਾਰੀਆਂ ਇਕਾਈਆਂ ਨੂੰ ਭਾਰਤ ਬੰਦ ਦੀ ਸਫਲਤਾ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੰਦੀਆਂ ਹਨ। ਖੱਬੇ ਪੱਖੀ ਪਾਰਟੀਆਂ ਨੇ ਵੀ ਲੋਕਾਂ ਨੂੰ ਵੀ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੀਆਂ ਹਨ।’ -ਪੀਟੀਆਈ

News Source link