ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 3 ਸਤੰਬਰ

ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਤੇ ਉਮਰ ਕੈਦ ਭੁਗਤ ਰਹੇ ਦਿੱਲੀ ਦੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।ਉਸ ਨੇ ਬਿਮਾਰੀ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਕਿਹਾ ਕਿ ਉਸ ਦੀ ਹਾਲਤ ਠੀਕ ਹੈ।

ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਸੱਜਣ ਕੁਮਾਰ ਦੇ ਵਕੀਲ ਨੂੰ ਕਿਹਾ, ‘ ਸੱਜਣ ਕੁਮਾਰ ‘ਤੇ ਗੰਭੀਰ ਅਪਰਾਧਾਂ ਦਾ ਦੋਸ਼ੀ ਹੈ ਤੇ ਤੁਸੀਂ ਚਾਹੁੰਦੇ ਹੋ ਕਿ ਉਸ ਨਾਲ ਕਿਸੇ ਸੁਪਰ ਵੀਆਈਪੀ ਮਰੀਜ਼ ਵਰਗਾ ਸਲੂਕ ਕੀਤਾ ਜਾਵੇ। ਉਸ ਦੀ ਸਿਹਤ ਸਥਿਰ ਹੈ ਅਤੇ ਉਸ ਵਿੱਚ ਸੁਧਾਰ ਹੋ ਰਿਹਾ ਹੈ।’

ਅਦਾਲਤ ਨੇ ਨਾਲ ਹੀ ਕਿਹਾ ਕਿ ਜੇ ਮੈਡੀਕਲ ਅਧਿਕਾਰੀ ਉਸ ਨੂੰ ਅਗਲੇ ਇਲਾਜ ਲਈ ਮੇਦਾਂਤਾ ਭੇਜਣਾ ਜ਼ਰੂਰੀ ਸਮਝਦੇ ਹਨ ਤਾਂ ਅਜਿਹਾ ਕੀਤਾ ਜਾ ਸਕਦਾ ਹੈ।

News Source link