ਜੋਗਿੰਦਰ ਸਿੰਘ ਮਾਨ

ਮਾਨਸਾ 4zwnj; ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕਿਸਾਨ ਸੈੱਲ ਦੇ ਪ੍ਰਧਾਨ ਸਿੰਕਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁਲਾਕਾਤ ਦੌਰਾਨ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਅਤੇ ਸਿੰਕਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਹੀ ਵਿਧਾਨ ਸਭਾ ਦੀ ਚੋਣ ਲੜਨ ਲਈ ਮਨਾਇਆ। ਇਹ ਦਾਅਵਾ ਅੱਜ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕੀਤਾ। ਦਿਲਚਸਪ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਬਾਦਲ ਨੇ ਹੀ ਸਿੰਕਦਰ ਸਿੰਘ ਮਲੂਕਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਨੇ ਕੋਰਾ ਜਵਾਬ ਦਿੰਦਿਆਂ ਰਾਮਪੁਰਾ ਫੂਲ ਤੋਂ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਦੇ ਚੋਣ ਲੜਨ ਦਾ ਦਾਅਵਾ ਕੀਤਾ ਗਿਆ ਸੀ।ਇਸੇ ਦੌਰਾਨ ਸਿੰਕਦਰ ਸਿੰਘ ਮਲੂਕਾ ਨੇ ਵੀ ਮੰਨਿਆ ਕਿ ਉਹ ਹੁਣ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨਗੇ।

News Source link