ਆਤਿਸ਼ ਗੁਪਤਾ

ਚੰਡੀਗੜ੍ਹ, 6 ਸਤੰਬਰ

ਇਥੇ ਮੱਧਿਆ ਮਾਰਗ ‘ਤੇ ਸੈਕਟਰ-28 ਨਜ਼ਦੀਕ ਆਰਬੀਆਈ ਦੀ ਕਰੰਸੀ ਲੈ ਕੇ ਜਾ ਰਹੇ 3 ਟਰਾਲੇ ਆਪਸ ਵਿੱਚ ਭਿੜ ਗਏ। ਹਾਦਸੇ ਵਿੱਚ ਮਹਿਲਾ ਪੁਲੀਸ ਮੁਲਾਜ਼ਮ ਸਣੇ ਤਿੰਨ ਜਣਿਆਂ ਦੇ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਮਹਿਲਾ ਪੁਲੀਸ ਮੁਲਾਜ਼ਮ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਅਤੇ 19 ਦੀ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਆਰਬੀਆਈ ਦੀ ਕਰੰਸੀ ਆਈ ਸੀ, ਜਿਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 5 ਟਰਾਲੇ ਰੇਲਵੇ ਸਟੇਸ਼ਨ ਤੋਂ ਸੈਕਟਰ-17 ਆਰਬੀਆਈ ਵਿੱਚ ਲੈ ਕੇ ਜਾ ਰਹੇ ਸਨ। ਜਦੋਂ ਟਰਾਲੇ ਮਧਿਆ ਮਾਰਗ ‘ਤੇ ਸੈਕਟਰ-28 ਦੇ ਨਜ਼ਦੀਕ ਪਹੁੰਚੇ ਤਾਂ ਇਕ ਗੱਡੀ ਨੇ ਅੱਗੇ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਕਰੰਸੀ ਵਾਲੇ 3 ਟਰਾਲੇ ਆਪਸ ਵਿੱਚ ਭਿੜ ਗਏ। ਚੰਡੀਗੜ੍ਹ ਪੁਲੀਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

News Source link