ਰਾਇਪੁਰ, 7 ਸਤੰਬਰ

ਰਾਏਪੁਰ ਪੁਲੀਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪਿਤਾ ਨੰਦ ਕੁਮਾਰ ਬਘੇਲ ਨੂੰ ਇੱਕ ਭਾਈਚਾਰੇ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਕੁੱਝ ਦਿਨ ਪਹਿਲਾਂ ਕੇਸ ਦਰਜ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ 86 ਸਾਲਾ ਪਿਤਾ ਵੱਲੋਂ ਕਥਿਤ ਤੌਰ ‘ਤੇ ਕੀਤੀ ਗਈ ਟਿੱਪਣੀ ਦੀ ਸਖਤ ਨਿਖੇਧੀ ਕੀਤੀ ਸੀ ਅਤੇ ਕਿਹਾ ਸੀ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਰਾਏਪੁਰ ਦੇ ਵਧੀਕ ਪੁਲੀਸ ਸੁਪਰਡੈਂਟ ਤਰਕੇਸ਼ਵਰ ਪਟੇਲ ਨੇ ਕਿਹਾ ਕਿ ਨੰਦ ਕੁਮਾਰ ਬਘੇਲ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਅਤੇ ਦਿੱਲੀ ਤੋਂ ਰਾਇਪੁਰ ਲਿਆਂਦਾ ਗਿਆ ਹੈ।

News Source link