ਨਵੀਂ ਦਿੱਲੀ, 8 ਸਤੰਬਰ

ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 40 ਰੁਪਏ ਵਧਾ ਕੇ 2,015 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐੱਮਐੱਸਪੀ 400 ਰੁਪਏ ਵਧਾ ਕੇ 5,050 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਪ੍ ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ। ਐੱਮਐੱਸਪੀ (ਘੱਟੋ ਘੱਟ ਸਮਰਥਨ ਮੁੱਲ) ਉਹ ਦਰ ਹੈ, ਜਿਸ ‘ਤੇ ਸਰਕਾਰ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ। ਮੌਜੂਦਾ ਸਮੇਂ ਸਰਕਾਰ ਸਾਉਣੀ ਅਤੇ ਹਾੜੀ ਦੀਆਂ 23 ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਨਿਰਧਾਰਤ ਕਰਦੀ ਹੈ। ਕਣਕ ਦਾ ਭਾਅ ਸਾਲ 2020-21 ਵਿੱਚ 1,975 ਰੁਪੲੇ ਪ੍ਰਤੀ ਕੁਇੰਟਲ ਲਸੀ। ਸਰਕਾਰੀ ਬਿਆਨ ਮੁਤਾਬਕ ਕਣਕ ਦੀ ਉਤਪਾਦਨ ਲਾਗਤ 1,008 ਰੁਪਏ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ।

ਮਾਨਸਾ(ਜੋਗਿੰਦਰ ਸਿੰਘ ਮਾਨ):ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ਦੇ ਭਾਅ ਵਿੱਚ ਕੀਤੇ ਵਾਧੇ ਨੂੰ ਮਾਮੂਲੀ ਦੱਸਦਿਆਂ ਪੁਰੀ ਤਰ੍ਹਾਂ ਰੱਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ੋਰਦਾਰ ਮੰਗ ਕੀਤੀ ਹੈ ਕਿ ਫਸਲਾਂ ਦੇ ਭਾਅ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਤੈਅ ਕੀਤੇ ਜਾਣ। ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਡੀਜ਼ਲ ਸਮੇਤ ਫਸਲਾਂ ਦੇ ਪੈਦਾਵਾਰੀ ਲਾਗਤ ਖ਼ਰਚੇ ਪਿਛਲੇ ਸਾਲ ਨਾਲੋਂ ਕਈ ਗੁਣਾਂ ਵਧੇ ਹਨ ਪਰ ਸਰਕਾਰ ਵੱਲੋਂ ਫ਼ਸਲਾਂ ਦੇ ਰੇਟਾਂ ਵਿੱਚ ਮਮੂਲੀ ਜਿਹੇ ਵਾਧੇ ਕੀਤੇ ਹਨ, ਜੋ ਕਿਸਾਨਾਂ ਨਾਲ ਕੋਝੇ ਮਜ਼ਾਕ ਤੋਂ ਬਿਨਾਂ zwnj;ਕੁੱਝ ਨਹੀਂ ਹੈ।

News Source link