ਨਵੀਂ ਦਿੱਲੀ, 10 ਸਤੰਬਰ

ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਨੇ ਸ਼ੁੱਕਰਵਾਰ ਨੂੰ ਪੰਚਕੂਲਾ (ਹਰਿਆਣਾ) ‘ਚ ਚੰਡੀਮੰਦਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ ਅਤੇ ਵੱਖ-ਵੱਖ ਅਪਰੇਸ਼ਨਲ ਤਿਆਰੀਆਂ ਤੇ ਸਿਖਲਾਈ ਸਬੰਧੀ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਰੱਖਿਆ ਮੰਤਰਾਲੇ ਨੇ ਇੱਕ ਬਿਆਨ ‘ਚ ਦੱਸਿਆ ਕਿ ਦੌਰੇ ਮੌਕੇ ਸ੍ਰੀ ਨਰਵਾਣੇ ਨੇ ਪੱਛਮੀ ਕਮਾਂਡ ਦੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਵੱਲੋਂ ਦੇਸ਼ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਫ਼ੌਜ ਦੇ ਅਮੀਰ ਸੱਭਿਆਰਚਾਰ ਅਤੇ ਨੈਤਿਕ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਬਾਅਦ ਵਿੱਚ ਜਨਰਲ ਨਰਵਾਣੇ ਫ਼ੌਜ ਦੇ ਜਵਾਨਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। -ਪੀਟੀਆਈ

News Source link