ਕੋਲਕਾਤਾ, 14 ਸਤੰਬਰ

ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਸਥਿਤ ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੇ ਨਿਵਾਸ ਨੇੜੇ ਬੰਬ ਧਮਾਕਾ ਹੋਣ ਦੀ ਜਾਣਕਾਰੀ ਮਿਲੀ ਹੈ। ਕਾਬਿਲੇਗੌਰ ਹੈ ਕਿ ਬਦਮਾਸ਼ਾਂ ਵੱਲੋਂ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੇ ਘਰ ‘ਤੇ ਬੰਬ ਸੁੱਟਿਆ ਗਿਆ ਸੀ। ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਤਿ੍ਣਮੂਲ ਕਾਂਗਰਸ ਦੇ ਮੈਂਬਰ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਆਗੂ ਦੇ ਭਾਟਪਾੜਾ ਆਵਾਸ ਤੋਂ ਕਰੀਬ 200 ਮੀਟਰ ਦੀ ਦੂਰੀ ‘ਤੇ ਖਾਲੀ ਥਾਂ ‘ਤੇ ਬੰਬ ਧਮਾਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਨੇ 8 ਸਤੰਬਰ ਦੀ ਘਟਨਾ ਦੀ ਜਾਂਚ ਸੋਮਵਾਰ ਨੂੰ ਆਪਣੇ ਹੱਥਾਂ ਵਿੱਚ ਲੈ ਲਈ ਸੀ, ਜਿਸ ਵਿੱਚ ਭਾਜਪਾ ਆਗੂ ਦੇ ਘਰ ਦਾ ਗੇਟ ਅੰਸ਼ਕ ਤੌਰ ‘ਤੇ ਨੁਕਸਾਨਿਆ ਗਿਆ ਸੀ। -ਏਜੰਸੀ

News Source link