ਨਵੀਂ ਦਿੱਲੀ, 16 ਸਤੰਬਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਾਲੀ ਜੀਐੱਸਟੀ ਕੌਂਸਲ ਦੀ ਸ਼ੁੱਕਰਵਾਰ ਨੂੰ ਮੀਟਿੰਗ ਹੋਵੇਗੀ, ਜਿਸ ਵਿੱਚ ਚਾਰ ਦਰਜਨ ਤੋਂ ਵੱਧ ਵਸਤੂਆਂ ‘ਤੇ ਟੈਕਸ ਦਰਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ 11 ਕੋਵਿਡ ਦਵਾਈਆਂ ‘ਤੇ ਟੈਕਸ ਛੋਟ ਨੂੰ 31 ਦਸੰਬਰ ਤੱਕ ਵਧਾਇਆ ਜਾ ਸਕਦਾ ਹੈ। 17 ਸਤੰਬਰ ਨੂੰ ਲਖਨਊ ਵਿੱਚ ਹੋਣ ਵਾਲੀ ਜੀਐੱਸਟੀ ਕੌਂਸਲ ਦੀ ਬੈਠਕ ਦੇ ਦੌਰਾਨ ਕੌਮੀ ਜੀਐੱਸਟੀ ਟੈਕਸ ਦੇ ਤਹਿਤ ਪੈਟਰੋਲ ਅਤੇ ਡੀਜ਼ਲ ਉੱਤੇ ਟੈਕਸ ਅਤੇ ਜ਼ੋਮੈਟੋ ਅਤੇ ਸਵਿਗੀ ਵਰਗੇ ਡਿਲੀਵਰੀ ਐਪਸ ਨੂੰ ਰੈਸਟੋਰੈਂਟ ਮੰਨਦੇ ਹੋਏ ਡਿਲੀਵਰੀ ਉੱਤੇ ਪੰਜ ਪ੍ਰਤੀਸ਼ਤ ਜੀਐੱਸਟੀ ਦਾ ਪ੍ਰਸਤਾਵ ਵੀ ਹੋਵੇਗਾ।

News Source link