ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਅਕਤੂਬਰ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਖ਼ਿਲਾਫ਼ ਵਾਪਰੀ ਘਟਨਾ ਦੀ ਆਲੋਚਨਾ ਕੀਤੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਦਾ ਇੱਕ ਵਫ਼ਦ ਵੀ ਯੂਪੀ ਵਿੱਚ ਪੀੜਤ ਕਿਸਾਨ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕਰੇਗਾ ਤੇ ਉਥੇ ਮੌਜੂਦ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਹਿਯੋਗ ਦੇਵੇਗਾ।

News Source link