ਰਵੀ ਐੱਸ ਸਿੰਘ

ਨਵੀਂ ਦਿੱਲੀ, 9 ਅਕਤੂਬਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਖੱਟਰ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਸਬੰਧੀ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਹਰਵਾਰ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਲਗਾਏ ਹੋਏ ਮੋਰਚਿਆਂ ਦੀ ਸਥਿਤੀ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ। ਇਹ ਮੀਟਿੰਗ ਸੁਪਰੀਮ ਕੋਰਟ ਵਿਚ ਚੱਲ ਰਹੇ ਉਸ ਕੇਸ ਦੀ ਸੁਣਵਾਈ ਤੋਂ ਪਹਿਲਾਂ ਹੋਈ ਹੈ ਜਿਸ ਤਹਿਤ ਸਿੰਘੂ ਤੇ ਟਿਕਰੀ ਬਾਰਡਰਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਵੱਲੋਂ ਇੱਥੇ ਲੱਗੇ ਮੋਰਚਿਆਂ ਦਾ ਵਿਰੋਧ ਕੀਤਾ ਗਿਆ ਹੈ।

News Source link