ਮੁੰਬਈ, 9 ਅਕਤੂਬਰ

ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਆਗੂ ਅਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਅੱਜ ਦੋਸ਼ ਲਗਾਇਆ ਕਿ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਪਿਛਲੇ ਹਫ਼ਤੇ ਮੁੰਬਈ ਤੋਂ ਰਵਾਨਾ ਹੋਏ ਇਕ ਕਰੂਜ਼ ਜਹਾਜ਼ ‘ਚੋਂ ਨਸ਼ੀਲੀਆਂ ਵਸਤਾਂ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਛਾਪੇ ਤੋਂ ਬਾਅਦ ਐੱਨਸੀਬੀ ਵੱਲੋਂ ਮੁੱਢਲੇ ਤੌਰ ‘ਤੇ 11 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਜਿਨ੍ਹਾਂ ਵਿੱਚੋਂ ਭਾਜਪਾ ਆਗੂ ਮੋਹਿਤ ਭਾਰਤੀਆ ਦੇ ਰਿਸ਼ਤੇਦਾਰ ਰਿਸ਼ਭ ਸਚਦੇਵਾ ਸਣੇ ਤਿੰਨ ਜਣਿਆਂ ਨੂੰ ਕੁਝ ਹੀ ਘੰਟਿਆਂ ਵਿਚ ਛੱਡ ਵੀ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਐੱਨਸੀਬੀ ਵੱਲੋਂ ਇਸ ਮਾਮਲੇ ਵਿਚ ਸਿਰਫ਼ ਕੁਝ ਚੋਣਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਇਸ ਸਬੰਧ ਵਿਚ ਸੀਸੀਟੀਵੀ ਫੁਟੇਜ ਹਾਸਲ ਕਰ ਕੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ। ਦੂਜੇ ਪਾਸੇ, ਭਾਜਪਾ ਆਗੂ ਮੋਹਿਤ ਭਾਰਤੀਆ ਨੇ ਕਿਹਾ ਕਿ ਉਹ ਨਵਾਬ ਮਲਿਕ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਦਾਅਵਾ ਠੋਕਣਗੇ। ਉਨ੍ਹਾਂ ਮਲਿਕ ‘ਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਦਾ ਦੋਸ਼ ਵੀ ਲਗਾਇਆ। -ਪੀਟੀਆਈ

News Source link