ਮੁੰਬਈ, 9 ਅਕਤੂਬਰ

ਸ਼ਿਵ ਸੈਨਾ ਆਗੂ ਤੇ ਰਾਜ ਸਭਾ ਮੈਂਬਰ ਸੰਜੈ ਰਾਊਤ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਹੋਈ ਹੱਤਿਆ ਦੇ ਵਿਰੋਧ ਵਜੋਂ 11 ਅਕਤੂਬਰ ਨੂੰ ਕੀਤੇ ਜਾ ਰਹੇ ਬੰਦ ਵਿਚ ਉਨ੍ਹਾਂ ਦੀ ਪਾਰਟੀ ਮਹਾਰਾਸ਼ਟਰ ਵਿਚ ਪੂਰੀ ਤਾਕਤ ਨਾਲ ਸ਼ਾਮਲ ਹੋਵੇਗੀ। ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਬੁਲਾਰੇ ਨਵਾਬ ਮਲਿਕ ਅਤੇ ਸੂਬਾਈ ਕਾਂਗਰਸ ਦੇ ਬੁਲਾਰੇ ਸਚਿਤ ਸਾਵੰਤ ਦੇ ਨਾਲ ਮਿਲ ਕੇ ਕੀਤੀ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਊਤ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਲੜਾਈ ਵਿਚ ਕਿਸਾਨ ਇਕੱਲੇ ਨਹੀਂ ਹਨ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੀ ਪ੍ਰਕਿਰਿਆ ਮਹਾਰਾਸ਼ਟਰ ਤੋਂ ਸ਼ੁਰੂ ਹੋਣੀ ਚਾਹੀਦੀ ਹੈ। -ਪੀਟੀਆਈ

News Source link