ਲਖੀਮਪੁਰ ਖੀਰੀ, ਬਹਿਰਾਇਚ (ਉੱਤਰ ਪ੍ਰਦੇਸ਼), 11 ਅਕਤੂਬਰ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਵਿਚ ਮਾਰੇ ਗਏ ਚਾਰ ਕਿਸਾਨਾਂ ਲਈ ਅੰਤਿਮ ਅਰਦਾਸ ਮੰਗਲਵਾਰ ਨੂੰ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ ਦੇ ਇਕ ਅਹੁਦੇਦਾਰ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਸਿਆਸੀ ਆਗੂ ਨੂੰ ਅੰਤਿਮ ਅਰਦਾਸ ਵਿਚ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੱਥੇ ਸਿਰਫ਼ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮੌਜੂਦ ਰਹਿਣਗੇ। ਜਿਸ ਜਗ੍ਹਾ ਹਿੰਸਾ ਹੋਈ ਸੀ ਉਸ ਦੇ ਨੇੜੇ ਹੀ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਕਾਰ ਸਿੰਘ ਨੇ ਅੱਜ ਇੱਥੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਮ੍ਰਿਤਕ ਕਿਸਾਨਾਂ ਲਈ ਭਲਕੇ ਮੰਗਲਵਾਰ ਨੂੰ ਤਿਕੋਨੀਆ ਵਿਚ ਅੰਤਿਮ ਅਰਦਾਸ ਕੀਤੀ ਜਾਵੇਗੀ, ਜਿਸ ਵਿਚ ਵੱਖ ਰਾਜਾਂ ਤੇ ਜ਼ਿਲ੍ਹਿਆਂ ਦੇ ਕਿਸਾਨ ਅਤੇ ਆਗੂ ਸ਼ਾਮਲ ਹੋਣਗੇ। ਇਸ ਦੌਰਾਨ ਕਿਸੇ ਵੀ ਸਿਆਸੀ ਆਗੂ ਨੂੰ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। -ਪੀਟੀਆਈ

News Source link