ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 12 ਅਕਤੂਬਰ

ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਦੀ ਮੌਤ ਸਬੰਧੀ ਪਰਿਵਾਰਕ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਲੀਡਰਸ਼ਿਪ ਸਣੇ ਸੇਖਵਾਂ ਪਹੁੰਚੇ। ਉਨ੍ਹਾਂ ਨਾਲ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਪ੍ਰਧਾਨ ਜਰਨੈਲ ਸਿੰਘ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਆਗੂ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਮਹਿਰਾਜ ਸਿੰਘ ਯੂਐੱਸਏ ਅਤੇ ਪਤਨੀ ਅਮਰਜੀਤ ਕੌਰ ਨਾਲ ਜਥੇਦਾਰ ਸੇਖਵਾਂ ਦੀ ਮੌਤ ਸਬੰਧੀ ਦੁੱਖ ਸਾਂਝਾ ਕੀਤਾ। ਸ੍ਰੀ ਕੇਜਰੀਵਾਲ ਨੇ ਸੇਖਵਾਂ ਭਰਾਵਾਂ ਨੂੰ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਸੇਖਵਾਂ ਪਰਿਵਾਰ ਨਾਲ ਖੜ੍ਹੀ ਹੈ।

News Source link