ਦਰਸ਼ਨ ਸਿੰਘ ਸੋਢੀ

ਮੁਹਾਲੀ, 13 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਦੇ ਵਿਆਹ ਦੀ ਪਾਰਟੀ ਦੌਰਾਨ ਡਿਊਟੀ ਵਿੱਚ ਕਥਿਤ ਕੁਤਾਹੀ ਕਾਰਨ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਸਮੇਤ ਚਾਰ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਕੀਤੀ। ਬਾਕੀ ਮੁਅੱਤਲ ਕੀਤੇ ਤਿੰਨ ਪੁਲੀਸ ਕਰਮਚਾਰੀਆਂ ਵਿੱਚ ਹੌਲਦਾਰ ਦਰਸ਼ਨ ਸਿੰਘ, ਹੌਲਦਾਰ ਜਸਕਰਨ ਸਿੰਘ ਅਤੇ ਹੌਲਦਾਰ ਸਤਬੀਰ ਸਿੰਘ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਵੱਲੋਂ ਡਿਊਟੀ ਦੌਰਾਨ ਕਥਿਤ ਤੌਰ ‘ਤੇ ਸ਼ਰਾਬ ਪੀਣ ਦਾ ਪਤਾ ਲਾਉਣ ਲਈ ਮੈਡੀਕਲ ਕਰਵਾਇਆ ਗਿਆ ਹੈ ਪਰ ਹਾਲੇ ਤੱਕ ਪੁਲੀਸ ਨੂੰ ਜਾਂਚ ਰਿਪੋਰਟ ਨਹੀਂ ਮਿਲੀ ਹੈ।

News Source link