ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 14 ਅਕਤੂਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਕਾਰਨ ਆਰਐੱਸਐੱਸ ਨੇ ਇਸ ਵਾਰ ਦਸਹਿਰੇ ਮੌਕੇ ਪੰਜਾਬ ਵਿੱਚ ਸਾਲਾਨਾ ਪਰੇਡ ਨਾ ਕਰਨ ਦਾ ਫੈਸਲਾ ਲਿਆ ਹੈ। ਇਸੇ ਤਰ੍ਹਾਂ ਆਰਐੱਸਐੱਸ ਵੱਲੋਂ ਪਾਠ ਸੰਚਾਲਨ ਵੀ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦਸਹਿਰੇ ਮੌਕੇ ਆਰਐੱਸਐੱਸ ਦੇ ਕਾਰਕੁਨਾਂ ਵੱਲੋਂ ਪੂਰੀ ਡਰੈੱਸ ਪਹਿਨ ਕੇ ਅਤੇ ਹੱਥਾਂ ਵਿੱਚ ਡੰਡੇ ਤੇ ਸ਼ਸਤਰ ਫੜ ਕੇ ਦੇਸ਼ ਵਿੱਚ ਪਰੇਡ ਕੀਤੀ ਜਾਂਦੀ ਹੈ ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਂਦਾ ਹੈ। ਇਹ ਪ੍ਰਥਾ ਪਿੱਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ।

News Source link