ਨਵੀਂ ਦਿੱਲੀ, 14 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਸਾਬਕਾ ਪ੍ਰਧਾਨ ਮੰਤਰੀ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਮਹਿਸੂਸ ਹੋਣ ਕਾਰਨ ਬੁੱਧਵਾਰ ਸ਼ਾਮ ਇਥੇ ੲੇਮਜ਼ ਦਾਖਲ ਕਰਵਾਇਆ ਗਿਆ ਸੀ। ਸ੍ਰੀ ਮੋਦੀ ਨੇ ਟਵੀਟ ਕੀਤਾ, ‘ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਥਨਾ ਕਰਦਾ ਹਾਂ।’ ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਬਕਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਡਾਕਟਰਾਂ ਤੋਂ ਸ੍ਰੀ ਮਨਮੋਹਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ।

News Source link