ਨਵੀਂ ਦਿੱਲੀ, 16 ਅਕਤੂਬਰ

ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਅੱਜ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ। ਇਸ ਸਬੰਧ ਵਿੱਚ ਮਤਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੇਸ਼ ਕੀਤਾ ਅਤੇ ਦੂਜੇ ਮੁੱਖ ਮੰਤਰੀਆਂ ਅਤੇ ਨੇਤਾਵਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ। ਸੀਨੀਅਰ ਕਾਂਗਰਸ ਨੇਤਾ ਅੰਬਿਕਾ ਸੋਨੀ ਨੇ ਕਿਹਾ, ‘ਸਾਰੇ ਮੈਂਬਰ ਇਸ ਗੱਲ ‘ਤੇ ਸਹਿਮਤ ਸਨ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਾ ਚਾਹੀਦਾ ਹੈ।’ ਕਾਂਗਰਸ ਵਰਕਿੰਗ ਕਮੇਟੀ ਅੱਜ 5 ਘੰਟਿਆਂ ਤੱਕ ਚੱਲੀ ਮੀਟਿੰਗ ਵਿੱਚ ਜਥੇਬੰਦਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਕਾਂਗਰਸ ਪ੍ਰਧਾਨ ਲਈ ਚੋਣਾਂ ਅਗਲੇ ਸਾਲ 21 ਅਗਸਤ ਤੋਂ 20 ਸਤੰਬਰ ਵਿਚਾਲੇ ਕਰਵਾਏ ਜਾਣ ਦਾ ਫ਼ੈਸਲਾ ਹੋਇਆ।

News Source link