ਕੰਨੜ (ਕਰਨਾਟਕ), 15 ਜਨਵਰੀ

ਕਰਨਾਟਕ ਦੇ ਦੱਖਣ ਕੰਨੜ ਜ਼ਿਲ੍ਹੇ ਦੇ ਪੁਤੂਰ ਤਾਲੁਕ ਦੇ ਕੇਦਾਂਬੜੀ ਪਿੰਡ ਵਿੱਚ ਪੁੱਤ ਨੇ ਮਾਂ ਨਾਲ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਬੇਟੇ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮ ਵੱਲੋਂ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਪੀੜਤ ਮਾਂ ਬਿਮਾਰ ਹੋ ਗਈ ਅਤੇ ਉਸ ਨੂੰ ਪੁਤੁਰ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। 58 ਸਾਲਾ ਮਾਂ ਨੇ ਥਾਣੇ ‘ਚ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 362 (2) (ਐਨ) ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਂ ਅਤੇ ਮੁਲਜ਼ਮ ਇੱਕੋ ਘਰ ਵਿੱਚ ਰਹਿੰਦੇ ਸਨ। ਇਹ ਘਟਨਾ 12 ਜਨਵਰੀ ਦੀ ਹੈ। ਮੁਲਜ਼ਮ ਆਪਣੇ ਕਮਰੇ ‘ਚ ਸੌਂ ਗਿਆ ਤੇ ਤੜਕੇ 3 ਵਜੇ ਜਾਗਿਆ ਅਤੇ ਆਪਣੀ ਮਾਂ ਦੇ ਕਮਰੇ ‘ਚ ਜਾ ਕੇ ਜਬਰ ਜਨਾਹ ਕੀਤਾ। ਮਾਂ ਨੇ ਜਦੋਂ ਵਿਰੋਧ ਕੀਤਾ ਅਤੇ ਰੌਲਾ ਪਾਇਆ ਤਾਂ ਮੁਲਜ਼ਮ ਨੇ ਉਸ ਦਾ ਮੂੰਹ ਕੱਪੜੇ ਨਾਲ ਬੰਨ੍ਹ ਦਿੱਤਾ। ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਮੁਲਜ਼ਮ ਨੇ ਅਗਲੀ ਸਵੇਰ ਉਸ ਦਾ ਫਿਰ ਜਿਨਸੀ ਸ਼ੋਸ਼ਣ ਕੀਤਾ। ਫਿਲਹਾਲ ਮਾਂ ਦਾ ਸਰਕਾਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮੁਲਜ਼ਮ ਸ਼ਾਦੀਸ਼ੁਦਾ ਹੈ ਅਤੇ ਉਸ ਦੀ ਪਤਨੀ ਆਪਣੇ ਪੇਕੇ ਘਰ ਰਹਿ ਰਹੀ ਹੈ।

News Source link