ਗੁਰਨਾਮ ਸਿੰਘ ਅਕੀਦਾ

ਪਟਿਆਲਾ, 17 ਜਨਵਰੀ

ਹਲਕਾ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਉਹ ਅੱਜ ਸੰਯੁਕਤ ਸਮਾਜ ਮੋਰਚੇ ਦੇ ਹਰੇ ਝੰਡੇ ਹੇਠ ਆ ਗਏ ਹਨ। ਅੱਜ ਘਨੌਰ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਪਹੁੰਚੇ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਹਾਜ਼ਰੀ ਵਿਚ ਹਰਵਿੰਦਰ ਸਿੰਘ ਹਰਪਾਲਪੁਰ ਨੇ ਅਕਾਲੀ ਦਲ ਛੱਡ ਕੇ ਸੰਯੁਕਤ ਸਮਾਜ ਮੋਰਚੇ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਹਰਪਾਲਪੁਰ ਕਾਫ਼ੀ ਸਮੇਂ ਤੋਂ ਚੰਦੂਮਾਜਰਾ ਨਾਲ ਖ਼ਫ਼ਾ ਚੱਲ ਰਹੇ ਸਨ।

News Source link