ਨਵੀਂ ਦਿੱਲੀ, 22 ਜਨਵਰੀ

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਰੋਡ ਸ਼ੋਅ ‘ਤੇ ਲਗਾਈ ਪਾਬੰਦੀ ਨੂੰ ਜਾਰੀ ਰੱਖਣ ਜਾਂ ਹਟਾਉਣ ਲਈ ਅੱਜ ਚੋਣ ਕਮਿਸ਼ਨ ਕਈ ਵਰਚੁਅਲ ਮੀਟਿੰਗਾਂ ਕਰ ਰਿਹਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ ਚੋਣ ਪੈਨਲ ਨੇ 15 ਜਨਵਰੀ ਤੱਕ ਰੈਲੀਆਂ, ਰੋਡ ਅਤੇ ਬਾਈਕ ਸ਼ੋਅ ਅਤੇ ਇਸ ਤਰ੍ਹਾਂ ਦੇ ਪ੍ਰਚਾਰ ਪ੍ਰੋਗਰਾਮਾਂ ‘ਤੇ ਪਾਬੰਦੀ ਦਾ ਐਲਾਨ ਕੀਤਾ ਸੀ। 15 ਜਨਵਰੀ ਨੂੰ ਕਮਿਸ਼ਨ ਨੇ ਪਾਬੰਦੀ ਨੂੰ 22 ਜਨਵਰੀ ਤੱਕ ਵਧਾ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ ਚੋਣ ਪੈਨਲ ਕਿਸੇ ਫੈਸਲੇ ‘ਤੇ ਪਹੁੰਚਣ ਲਈ ਕੇਂਦਰੀ ਸਿਹਤ ਮੰਤਰਾਲੇ, ਮਾਹਿਰਾਂ, ਪੰਜ ਚੋਣਾਂ ਵਾਲੇ ਰਾਜਾਂ ਅਤੇ ਸਬੰਧਤ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਲਈ ਵਰਚੁਅਲ ਮੀਟਿੰਗਾਂ ਕਰ ਰਿਹਾ ਹੈ।

News Source link