ਰਾਜੂ ਖੰਨਾ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 10 ਮਈ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਡਿਪਟੀ ਕਮਿਸ਼ਨਰ ਪਰਨੀਤ ਕੌਰ ਸ਼ੇਰਗਿੱਲ ਨਾਲ ਮੁਲਾਕਾਤ ਕਰਕੇ ਪੱਖਪਾਤ ਨਾਲ ਕੀਤੀ ਜਾ ਰਹੀ ਗਿਰਦਾਵਰੀ ਸਬੰਧੀ ਦੱਸਿਆ। ਉਨ੍ਹਾਂ ਕਿਹਾ ਕਿ ਭਾਵੇਂ ਅਜੇ ਤੱਕ ਪਿਛਲੇ ਲੰਘੇ 6 ਮਹੀਨੇ ਪਹਿਲਾਂ ਹਲਕਾ ਅਮਲੋਹ ਦੇ ਕਿਸਾਨਾਂ ਦਾ ਆਲੂਆਂ ਦੀ 4 ਹਜ਼ਾਰ ਏਕੜ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਸੀ, ਜਿਸ ਦੇ ਖਰਾਬੇ ਦੀ ਰਿਪੋਰਟ ਉਨ੍ਹਾਂ ਡੀਸੀ ਰਾਹੀ ਸਰਕਾਰ ਨੂੰ ਭੇਜੀ ਸੀ ਪਰ ਸਰਕਾਰ ਵੱਲੋਂ ਆਲੂਆਂ ਦੇ ਖਰਾਬੇ ਦਾ ਕਿਸਾਨਾਂ ਨੂੰ ਮੁਆਵਜ਼ਾ ਤਾਂ ਕੀ ਦੇਣਾ ਸੀ ਉੱਤੋਂ ਪਿਛਲੇ ਦਿਨੀਂ ਬਰਸਾਤ ਤੇ ਗੜੇਮਾਰੀ ਕਾਰਨ ਹਲਕਾ ਅਮਲੋਹ ਦੇ ਕਿਸਾਨਾਂ ਦੀ ਸੂਰਜਮੁਖੀ, ਮੱਕੀ ਤੇ ਮੂੰਗੀ ਦੀ ਫਸਲ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ। ਇਸ ਦੀ ਗਿਰਦਾਵਰੀ ਹਲਕੇ ਅੰਦਰ ਪੱਖਪਾਤ ਤਹਿਤ ਕੀਤੀ ਜਾ ਰਹੀ ਹੈ। ਡੀਸੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਗਿਰਦਾਵਰੀ ਸਬੰਧੀ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦ ਫਸਲਾਂ ਦੇ ਖਰਾਬੇ ਦੀ ਰਿਪੋਰਟ ਬਣਾ ਕੇ ਸਰਕਾਰ ਪਾਸ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਇਸ ਸਬੰਧੀ ਕਿਸੇ ਕਿਸਾਨ ਨੂੰ ਸਮੱਸਿਆ ਆਉਂਦੀ ਹੈ ਤਾ ਉਹ ਤੁਰੰਤ ਐੱਸਡੀਐਮ ਅਮਲੋਹ ਨੂੰ ਮਿਲ ਸਕਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਕੌਰ ਗਿੱਲ ਹਾਜ਼ਰ ਸਨ।

News Source link