ਦਰਸ਼ਨ ਸਿੰਘ ਸੋਢੀ
ਮੁਹਾਲੀ, 13 ਮਈ
ਮੁਹਾਲੀ ਹਮਲੇ ਦੇ ਮਾਮਲੇ ਵਿੱਚ ਪੁਲੀਸ ਨੇ ਜਗਦੀਪ ਕੰਗ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲੀਸ 9 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਕੰਗ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਦਾ ਕਥਿਤ ਤੌਰ ‘ਤੇ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫਤਰ ਉੱਤੇ ਹਮਲੇ ਦੇ ਮਾਮਲੇ ਵਿੱਚ ਪੁਲੀਸ ਅੱਜ ਮੁਲਜ਼ਮ ਨਿਸ਼ਾਨ ਸਿੰਘ ਨੂੰ ਮੁਹਾਲੀ ਲੈ ਕੇ ਆਈ। ਇਥੇ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਇਸ ਮਗਰੋਂ ਸੀਨੀਅਰ ਅਧਿਕਾਰੀਆਂ ਨੇ ਉਸ ਤੋਂ ਪੁੱਛ ਪੜਤਾਲ ਸ਼ੁਰੂ ਕੀਤੀ। ਪੁਲੀਸ ਨੂੰ ਮੁਲਜ਼ਮ ਕੋਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।