ਬੇਅੰਤ ਸਿੰਘ ਸੰਧੂ

ਪੱਟੀ, 2 ਸਤੰਬਰ

ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸੂਬਾ, ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਪੱਟੀ ਪਿੰਡ ਠੱਕਰਪੁਰਾ ਦੇ ਗਿਰਜਾਘਰ ਅੰਦਰ ਪਹੁੰਚੇ, ਜਿਥੇ ਮੰਗਲਵਾਰ ਰਾਤ ਨੂੰ ਕੁਝ ਅਣਪਛਾਤਿਆਂ ਨੇ ਧਾਰਮਿਕ ਮੂਰਤੀਆਂ ਦੀ ਭੰਨਤੋੜ ਕੀਤੀ ਤੇ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਸੀ। ਇਸ ਮੌਕੇ ਕਾਂਗਰਸੀਆਂ ਆਗੂਆਂ ਨੇ ਗਿਰਜਾਘਰ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਤੇ ਇਸਾਈ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਲਈ ਸਮੁੱਚੀ ਕਾਂਗਰਸੀ ਪਾਰਟੀ ਵੱਲੋਂ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਘਟਨਾ ਦੀ ਨਿਖੇਧੀ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਭਾਈਚਾਰਕ ਸਾਂਝ ਵਿੱਚ ਪਾੜ ਪਾਉਣ ਲਈ ਦੇਸ਼ ਤੋਂ ਬਾਹਰੀ ਤਾਕਤਾਂ ਦਾ ਹੱਥ ਹੈ ਤੇ ਪਕਿਸਤਾਨ ਡਰੋਨ ਰਾਹੀਂ ਨਸ਼ੇ ਤੇ ਹਥਿਆਰ ਸਪਲਾਈ ਕਰਨ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੱਟੀ ਦੇ ਗਿਰਜਾਘਰ ਦੀ ਘਟਨਾ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਡੀਜੀਪੀ ਨੂੰ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲੈਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਵਜੋਂ ਉਹ ਆਪਣੇ ਪੱਧਰ ‘ਤੇ ਪਿੰਡ ਠੱਕਰਪੁਰਾ ਦੇ ਗਿਰਜਾਘਰ ਘਟਨਾ ਸਬੰਧੀ ਡੀਜੀਪੀ ਪੰਜਾਬ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਘਟਨਾ ਨੂੰ ਛੋਟੀ ਨਾ ਸਮਝੇ ਅਤੇ ਆਈਜੀ ਪੱਧਰ ਦੇ ਅਧਿਕਾਰੀਆਂ ਦੀ ਸਿਟ ਬਣਾ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ।

News Source link